ਆਂਗਣਵਾੜੀ ਕੇਂਦਰਾਂ ਵਿੱਚ ਮੁੱਢਲੀ ਸਿੱਖਿਆ ਤੇ ਦੇਖਭਾਲ ਦਿਵਸ ਮਨਾਇਆ

21

ਮਾਲੇਰਕੋਟਲਾ, 16 ਫਰਵਰੀ 2026 AJ DI Awaaj

Punjab Desk :  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ 545 ਆਂਗਣਵਾੜੀ ਕੇਂਦਰਾਂ ਵਿੱਚ ਮੁੱਢਲੀ ਸਿੱਖਿਆ ਅਤੇ ਦੇਖਭਾਲ (ECCE) ਦਿਵਸ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ 0–6 ਸਾਲ ਦੇ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

                    ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੀ ਸਰੀਰਕਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਵਿੱਚ ਸਹੀ ਪੋਸ਼ਣਨਿਯਮਿਤ ਸਰੀਰਕ ਗਤੀਵਿਧੀਆਂ ਅਤੇ ਖੇਡ-ਆਧਾਰਿਤ ਸਿੱਖਿਆ ਬੱਚਿਆਂ ਦੇ ਸਿਹਤਮੰਦ ਵਿਕਾਸ ਲਈ ਅਤਿ ਜਰੂਰੀ ਹਨ। ਮਾਪਿਆਂ ਨੂੰ ਦੌੜਰੱਸੀ ਕੂਦਗੇਂਦ ਨਾਲ ਖੇਡਾਂਸੰਤੁਲਨ ਗਤੀਵਿਧੀਆਂ ਅਤੇ ਸਧਾਰਣ ਕਸਰਤਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਹ ਗਤੀਵਿਧੀਆਂ ਬੱਚਿਆਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਚੁਸਤੀਲਚਕਤਾ ਅਤੇ ਆਤਮ-ਵਿਸ਼ਵਾਸ ਨੂੰ ਵੀ ਵਧਾਉਂਦੀਆਂ ਹਨ।

                   ਇਸ ਦੌਰਾਨ ਬੱਚਿਆਂ ਲਈ ਖੇਡ-ਖੇਡ ਵਿੱਚ ਸਿੱਖਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂਜਿਸ ਨਾਲ ਬੱਚਿਆਂ ਦੀ ਰੁਚੀ ਅਤੇ ਭਾਗੀਦਾਰੀ ਯਕੀਨੀ ਬਣੀ ਰਹੀ। ਮਾਪਿਆਂ ਨੂੰ ਸੰਤੁਲਿਤ ਖੁਰਾਕਸਫ਼ਾਈ ਅਤੇ ਰੋਜ਼ਾਨਾ ਦੀ ਸਿਹਤਮੰਦ ਦਿਨਚਰੀ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆਤਾਂ ਜੋ ਬੱਚਿਆਂ ਦਾ ਸਮੂਹਿਕ ਵਿਕਾਸ ਸੁਨਿਸ਼ਚਿਤ ਕੀਤਾ ਜਾ ਸਕੇ।

                    ਇਸ ਮੌਕੇ ਸੁਪਰਵਾਈਜ਼ਰ ਅਤੇ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਸਮੇਤ 0–6 ਸਾਲ ਦੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜਰ ਰਹੇ ।