Haryana 24 Oct 2025 AJ DI Awaaj
Haryana Desk : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੌਕੇ ‘ਤੇ ਹਰਿਆਣਾ ਵਿੱਚ ਵਿਸ਼ਾਲ ਧਾਰਮਿਕ ਸਮਾਰੋਹ ਤੇ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ। ਹਰਿਆਣਾ ਸਰਕਾਰ ਵੱਲੋਂ ਇਸ ਮੌਕੇ ਲਈ ਪੂਰਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਸਮਾਪਤੀ ਸਮਾਰੋਹ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਹੋਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਪਹਿਲਾਂ 1 ਤੋਂ 24 ਨਵੰਬਰ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।
ਮੁੱਖ ਮੰਤਰੀ ਨਾਇਬ ਸੈਣੀ ਨੇ ਫਰੀਦਾਬਾਦ ਵਿੱਚ ‘ਚਰਣ ਸੁਹਾਵੇ ਯਾਤਰਾ’ ਵਿੱਚ ਸ਼ਮੂਲੀਅਤ ਦੌਰਾਨ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬ ਦੇ ਉਪਦੇਸ਼ਾਂ ਅਤੇ ਸੱਚਾਈ ਦੇ ਰਸਤੇ ‘ਤੇ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਬਲੀਦਾਨ ਅਤੇ ਧਰਮ ਨਿਭਾਉਣ ਦੀ ਪ੍ਰੇਰਣਾ ਹੈ।
