ਬਟਾਲਾ, 24 ਅਗਸਤ 2026 AJ DI Awaaj
Punjab Desk : ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸੂਚੀਆਂ ਦੀ ਸੁਚੱਜੀ, ਪਾਰਦਰਸ਼ੀ ਅਤੇ ਸਹੀ ਤਰੀਕੇ ਨਾਲ ਤਸਦੀਕ ਕਰਨ ਲਈ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (SIR)-2026 ਤਹਿਤ 007-ਬਟਾਲਾ ਵਿਧਾਨ ਸਭਾ ਹਲਕੇ ਵਿੱਚ ਅਨਮੈਪਡ ਵੋਟਰਾਂ ਸਬੰਧੀ ਨੋਟਿਸ ਪੜਾਅ ਅਤੇ ਸੁਣਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ।
ਸ. ਗੁਰਸਿਮਰਨ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਬਟਾਲਾ-ਕਮ-ਵਧੀਕ ਡਿਪਟੀ ਕਮਿਸ਼ਨਰ, ਗੁਰਦਾਸਪੁਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ERO), 007-ਬਟਾਲਾ ਵਿਧਾਨ ਸਭਾ ਹਲਕਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਅਨਮੈਪਡ ਵੋਟਰਾਂ ਨੂੰ ਜਾਰੀ ਕੀਤੇ ਗਏ ਨੋਟਿਸਾਂ ਸਬੰਧੀ ਸੁਣਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਬੰਧਤ ਵੋਟਰਾਂ ਵੱਲੋਂ ਪੇਸ਼ ਕੀਤੇ ਜਾ ਰਹੇ ਦਸਤਾਵੇਜ਼ਾਂ ਅਤੇ ਜਾਣਕਾਰੀ ਦੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੁਣਵਾਈ ਦੀ ਪ੍ਰਕਿਰਿਆ ਦੌਰਾਨ ਹਰੇਕ ਸਬੰਧਤ ਵੋਟਰ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਦਿੱਤਾ ਜਾਵੇ ਅਤੇ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ ਐੱਸ ਆਈ ਆਰ-2026 ਤਹਿਤ ਡਰਾਫਟ ਇਲੈਕਟੋਰਲ ਰੋਲ ਦੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਗਈ ਹੈ। ਇਸ ਤੋਂ ਬਾਅਦ ਦਾਅਵੇ ਅਤੇ ਇਤਰਾਜ ਦਾਖਲ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ 2026 ਤੱਕ ਹੈ।
ਇਸ ਦੇ ਨਾਲ ਹੀ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ ਡਿਸਪੋਜ਼ਲ ਦੀ ਪ੍ਰਕਿਰਿਆ 13 ਅਗਸਤ 2026 ਤੋਂ 8 ਅਕਤੂਬਰ 2026 ਤੱਕ ਚੱਲੇਗੀ। ਇਸ ਉਪਰੰਤ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਣੀ ਨਿਰਧਾਰਤ ਹੈ।
ਇਸ ਮੌਕੇ ਨੋਡਲ ਅਫਸਰ ਜਸਬੀਰ ਸਿੰਘ ਅਤੇ ਚੋਣ ਟੀਮ ਦੇ ਮੈਂਬਰ ਮੌਜੂਦ ਸਨ।



















