ਜ਼ਿਲ੍ਹੇ ’ਚ ਪੰਚਾਇਤ ਮੈਂਬਰਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ

31

ਬਟਾਲਾ, 19 ਮਈ 2025 AJ Di Awaaj

ਸ. ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਬਾਕੀ ਰਹਿੰਦੀਆਂ ਗਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

ਉਨਾਂ ਦੱਸਿਆ ਕਿ ਸੂਬੇ ਵਿੱਚ ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਗਈਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਮਿਤੀ 4 ਸਤੰਬਰ 2024 ਨੂੰ ਸਪਲੀਮੈਂਟਰੀ ਵੋਟਰ ਲਿਸਟਾਂ ਦੀ ਅੰਤਿਮ ਪ੍ਰਕਾਸ਼ਨਾ ਜ਼ਿਲਿ੍ਹਆਂ ਵੱਲੋਂ ਕਰਵਾਈ ਗਈ ਸੀ। ਹੁਣ ਰਾਜ ਵਿੱਚ ਕਰਵਾਈਆਂ ਜਾਣ ਵਾਲੀਆਂ ਬਾਕੀ ਰਹਿੰਦੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ, ਜਿੱਥੇ ਕਿਤੇ ਡਿਊ ਹੋਣ, ਲਈ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19, 20 ਤੇ 21 ਮਈ 2025 (ਦਿਨ ਸੋਮਵਾਰ, ਮੰਗਲਵਾਰ ਤੇ ਬੁੱਧਵਾਰ) ਨੂੰ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵੋਟਰ ਸੂਚੀਆਂ ਦੀ ਰਵੀਜਨ ਕੇਵਲ ਉਨ੍ਹਾਂ ਗ੍ਰਾਮ ਪੰਚਾਇਤਾਂ ਜਾਂ ਗ੍ਰਾਮ ਪੰਚਾਇਤਾਂ ਦੇ ਵਾਰਡਾਂ ਲਈ ਕੀਤਾ ਜਾਵੇਗਾ, ਜਿੱਥੇ ਰਿਕਾਰਡ ਅਨੁਸਾਰ ਚੋਣਾਂ ਕਰਵਾਈਆਂ ਜਾਣੀਆਂ ਹਨ।

ਉਨ੍ਹਾਂ ਦੱਸਿਆ ਕਿ 23 ਮਈ 2025 ਨੂੰ ਸਬੰਧਿਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਸਮੇਤ ਅਨੁਪੂਰਕ ਸੂਚੀਆਂ ਦੀ ਪ੍ਰਕਾਸ਼ਨਾ ਕਰਵਾਈ ਜਾਵੇਗੀ।