ਤਰਨ ਤਾਰਨ ਜ਼ਿਲ੍ਹੇ ਦਾ ਅਗਾਂਹ-ਵਧੂ ਕਿਸਾਨ ਬਠਿੰਡਾ ਕਿਸਾਨ ਮੇਲੇ ਤੇ ਸਨਮਾਨਿਤ

59

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਤਰਨ ਤਾਰਨ,18 ਮਾਰਚ 2025 Aj Di Awaaj
ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਤੁੜ ਦੇ ਅਗਾਂਹ-ਵਧੂ ਕਿਸਾਨ ਸ. ਗੁਰਪ੍ਰੀਤ ਸਿੰਘ ਨੂੰ ਪੀ ਏ ਯੂ -ਖੇਤਰੀ ਖੋਜ ਕੇਂਦਰ, ਬਠਿੰਡਾ ਵਿੱਖੇ ਅੱਜ ਲੱਗੇ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਮਾਣਯੋਗ ਸ. ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵਲੋਂ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਅਤੇ ਵਧਾਈ ਵੀ ਦਿੱਤੀ  ।
ਇਹ ਸਨਮਾਨ ਉਸ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਦਿਆਂ ਹੋਇਆ, ਨਵੀ-ਨੀਕਰਨ ਅਤੇ ਖੇਤੀ ਵਿਭਿੰਨਤਾ ਅਪਨਾਉਣ ਲਈ ਬਾਗਬਾਨੀ ਦੇ ਖੇਤਰ ਵਿੱਚ ਅਗਾਂਹ-ਵਧੂ ਸੋਚ ਨੂੰ ਬਰਕਰਾਰ ਰੱਖਦੇ ਹੋਏ ਦਿੱਤਾ ਗਿਆ । ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਮਾਨਯੋਗ ਡਾ. ਸਤਿਬੀਰ ਸਿੰਘ ਗੋਸਲ, ਉੱਪ-ਕੁਲਪਤੀ, ਪੀ ਏ ਯੂ, ਡਾ. ਗੁਰਦੇਵ ਸਿੰਘ ਖੁਸ਼, ਅੰਤਰ-ਰਾਸ਼ਟਰੀ ਝੋਨਾ ਵਿਗਿਆਨੀ ਅਤੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀ-ਕਲਚਰਲ ਯੂਨੀਵਰਸਿਟੀ, ਲੁਧਿਆਣਾ ਮੌਜੂਦ ਸਨ । ਸਾਰੇ ਹੀ ਮੌਜੂਦ ਅਧਿਕਾਰੀਆਂ ਵਲੋਂ ਸ. ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਅਗਾਂਹ-ਵਧੂ ਕਿਸਾਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਗਈ ।