ਮਾਨਸਾ, 04 ਅਗਸਤ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ *ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ *ਤੇ ਖੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਹਨਾ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ, ਖਾਸ ਕਰਕੇ ਬੱਚਿਆਂ, ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।
