ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ

26
ਬਰਨਾਲਾ, 8 ਅਗਸਤ 2025 AJ DI Awaaj

Punjab Desk : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ.ਬੈਨਿਥ,ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਜ਼ਿਲ੍ਹਾ ਬਰਨਾਲਾ ਅੰਦਰ ਮਿਤੀ 8 ਅਗਸਤ 2025 ਤੋਂ ਮਿਤੀ 29 ਅਗਸਤ 2025 ਤੱਕ ਅਨੁਪੂਰਕ ਪਰੀਖਿਆਵਾਂ (ਕੰਪਾਰਟਮੈਂਟ/ਰੀ-ਅਪੀਅਰ, ਸਮੇਤ ਓਪਨ ਸਕੂਲ), ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬਰਨਾਲਾ) ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆ ਦੇ ਇੱਕਤਰ ਹੋਣ ‘ਤੇ ਮਿਤੀ 29 ਅਗਸਤ 2025 ਤੱਕ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ।

ਇਹ ਹੁਕਮ 29 ਅਗਸਤ 2025 ਤੱਕ ਲਾਗੂ ਰਹਿਣਗੇ।