ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

45

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਮਾਨਸਾ, 11 ਫਰਵਰੀ 2025  Aj Di Awaaj
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।
ਇਹ ਹੁਕਮ 31 ਮਾਰਚ 2025 ਤੱਕ ਲਾਗੂ ਰਹਿਣਗੇ।