ਤਰਨ ਤਾਰਨ, 01/05/2025 Aj Di Awaaj
ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ. ਬੀ. ਐਮ. ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਦੇ ਆਗੂਆ ਨੇ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਸੀ੍ ਹਰਜੀਤ ਸਿੰਘ ਸੰਧੂ ਤੇ ਜ਼ਿਲਾ ਪ੍ਧਾਨ ਮਹਿਲਾ ਵਿੰਗ ਅੰਜੂ ਵਰਮਾ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਰੋਸ ਪ੍ਰਦਰਸ਼ਨ ਮੌਕੇ ਵੱਡੀ ਗਿਣਤੀ ਵਿੱਚ ਆਪ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ. ਬੀ. ਐਮ. ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਆਪ ਆਗੂਆਂ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ, ਪਰੰਤੂ ਹੁਣ 8500 ਕਿਊਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ।
ਉਹਨਾਂ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ।
ਉਹਨਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੀ ਸਾਜ਼ਸ਼ੀ ਚੁੱਪ ਤੋੜਨੀ ਚਾਹੀਦੀ ਹੈ ਤੇ ਸੱਤਾ ਦਾ ਸੁੱਖ ਤਿਆਗ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ।
