Punjab 17 Nov 2025 AJ DI Awaaj
Punjab Desk : ਅੱਜ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੁਪਹਿਰ 12 ਵਜੇ ਤੋਂ ਬਾਅਦ PRTC ਅਤੇ ਪਨਬੱਸ ਦੀਆਂ ਬੱਸਾਂ ਨਹੀਂ ਚੱਲਣਗੀਆਂ ਕਿਉਂਕਿ ਕੱਚੇ ਮੁਲਾਜ਼ਮ ਹੜਤਾਲ ’ਤੇ ਜਾਣਗੇ।
ਮੁਲਾਜ਼ਮ ਕਿਲੋਮੀਟਰ ਸਕੀਮ ਹੇਠ ਨਵੀਆਂ ਬੱਸਾਂ ਦੇ ਟੈਂਡਰ ਖੋਲ੍ਹਣ ਦਾ ਵਿਰੋਧ ਕਰਨਗੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਉਠਾਉਣਗੇ।
ਇਸ ਕਰਕੇ ਬੱਸ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।














