ਨਾਭਾ (ਪੰਜਾਬ) 11 Sep 2025 AJ DI Awaaj
Punjab Desk – ਨਾਭਾ ਇਲਾਕੇ ਦੇ ਪਿੰਡ ਫਰੀਦਪੁਰ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਪੰਜਾਬ ਰੋਡਵੇਜ਼ (PRTC) ਦੀ ਇੱਕ ਬੱਸ ਜਿਸ ਵਿੱਚ ਲਗਭਗ 140 ਸਵਾਰੀਆਂ ਮੌਜੂਦ ਸਨ, ਦਰੱਖਤ ਨਾਲ ਜਾ ਟਕਰਾਈ।
ਪ੍ਰਾਰੰਭਿਕ ਜਾਣਕਾਰੀ ਮੁਤਾਬਕ, ਬੱਸ ਵਿੱਚ ਯਾਤਰੀਆਂ ਦੀ ਗਿਣਤੀ ਹੱਦ ਤੋਂ ਵੱਧ ਹੋਣ ਕਾਰਨ ਬੱਸ ਦੀਆਂ ਕਮਾਣੀਆਂ ਟੁੱਟ ਗਈਆਂ, ਜਿਸ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਸਾਹਮਣੇ ਦਰੱਖਤ ਨਾਲ ਜਾ ਭਿੜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦਰੱਖਤ ਵੀ ਢਹਿ ਗਿਆ।
ਹਾਦਸੇ ਵਿਚ ਕਈ ਸਵਾਰੀਆਂ ਨੂੰ ਗੰਭੀਰ ਚੋਟਾਂ ਆਈਆਂ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਭਾਦਸੋ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿਚ ਡਾਕਟਰਾਂ ਦੀ ਟੀਮ ਵਲੋਂ ਜ਼ਖਮੀਆਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।














