ਜਾਣਕਾਰੀ ਅਨੁਸਾਰ PRTC ਦੀ ਇਹ ਬੱਸ ਸਵੇਰੇ ਕਰੀਬ 4:30 ਵਜੇ ਸੰਗਰੂਰ ਤੋਂ ਰਵਾਨਾ ਹੋਈ ਸੀ। ਰਸਤੇ ਵਿੱਚ ਇੱਕ ਓਵਰਬ੍ਰਿਜ ਨੇੜੇ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਡੂੰਘੀ ਖੱਡ ਵਿੱਚ ਜਾ ਪਲਟੀ। ਹਾ*ਦਸੇ ਤੋਂ ਬਾਅਦ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ। ਸਥਾਨਕ ਲੋਕਾਂ ਅਤੇ ਪੁਲਿਸ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ ਜ਼*ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਸੰਗਰੂਰ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਸੰਗਰੂਰ ਸਿਵਲ ਹਸਪਤਾਲ ਦੇ ਐਸਐਮਓ ਡਾ. ਵਿਨੋਦ ਕੁਮਾਰ ਅਨੁਸਾਰ ਹਾ*ਦਸੇ ਤੋਂ ਬਾਅਦ ਕੁੱਲ 21 ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਨੂੰ ਮ੍ਰਿ*ਤਕ ਐਲਾਨ ਦਿੱਤਾ ਗਿਆ, ਜਦਕਿ 18 ਜ਼*ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗੰਭੀਰ ਜ਼*ਖ਼ਮੀ 10 ਮਰੀਜ਼ਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ ਹੈ ਅਤੇ ਬਾਕੀ ਅੱਠ ਦਾ ਇਲਾਜ ਸੰਗਰੂਰ ਵਿੱਚ ਜਾਰੀ ਹੈ।
ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾ*ਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਮੁਤਾਬਕ ਬੱਸ ਤੇਜ਼ ਰਫ਼ਤਾਰ ਵਿੱਚ ਸੀ, ਜਿਸ ਕਾਰਨ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ। ਪੁਲਿਸ ਵੱਲੋਂ ਹਾ*ਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦਰ*ਦਨਾਕ ਘਟਨਾ ‘ਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਮ੍ਰਿ*ਤਕਾਂ ਦੇ ਪਰਿਵਾਰਾਂ ਨਾਲ ਹਮ*ਦਰਦੀ ਜਤਾਈ ਅਤੇ ਜ਼*ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ।

















