ਨਸ਼ਾ ਮੁਕਤੀ ਯਾਤਰਾ ਤਹਿਤ ਜਨ ਜਾਗਰੂਕਤਾ ਮੁਹਿੰਮ ਜਾਰੀ

4

ਫ਼ਿਰੋਜ਼ਪੁਰ, 29 ਜੁਲਾਈ 2025 AJ DI Awaaj

Punjab Desk : ਮੁੱਖ ਮੰਤਰੀ ਪੰਜਾਬਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਸਤੀ ਵਕੀਲਾਂ ਵਾਲੀ, ਜੀਵਾਂ ਭੇਡੀਆਂ ਅਤੇ ਬਸਤੀ ਮੱਖਣ ਸਿੰਘ ‘ਚ ਜਨ ਸਭਾਵਾਂ ਆਯੋਜਿਤ ਕੀਤੀਆਂ ਗਈਆਂ।

ਇਨ੍ਹਾਂ ਜਨ ਸਭਾਵਾਂ ਦੌਰਾਨ ਡਾ. ਅਮਨਦੀਪ ਕੌਰ ਗੋਸਲ ਨੇ ਨਸ਼ਾ ਵੇਚਣ ਦਾ ਕਾਲਾ ਕਾਰੋਬਾਰ ਕਰਨ ਵਾਲਿਆਂਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨੀ ਨੂੰ ਤਬਾਹ ਕਰ ਰਿਹਾ ਹੈ ਅਤੇ ਇਸ ਬੁਰਾਈ ਨੂੰ ਜੜੋਂ ਮੁੱਕਾਉਣ ਲਈ ਹਰ ਵਿਅਕਤੀ ਨੂੰ ਆਪਣੀ ਭੂਮਿਕਾ ਨਿਭਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰਤਾ ਨਾਲ ਕੰਮ ਕਰਰਹੀ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਯਤਨ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਸਮਾਜ ਨੂੰ ਨਸ਼ੇ ਦੀ ਗ੍ਰਿਫਤ ਤੋਂ ਮੁਕਤ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ, ਅਤੇ ਅਜਿਹੇ ਸਮੇਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਲੋਕਾਂ ਨੂੰ ਪ੍ਰੇਰਿਤ ਕਰਨ ਵਿਚ ਬਹੁਤ ਸਹਾਈ ਸਾਬਤ ਹੋ ਰਹੀਆਂ ਹਨ।

ਇਸ ਮੌਕੇ ਉਨ੍ਹਾਂ ਪੰਚਾਇਤਾਂ, ਪੇਂਡੂ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।ਇਸ ਉਪਰੰਤ ਉਨ੍ਹਾਂ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਹਿਮਾਂਸ਼ੂ ਠੱਕਰ, ਸੋਨੂੰ ਲਖੇਰਾ, ਹਰਪ੍ਰੀਤ ਸਿੰਘ ਵਕੀਲਾਂ ਵਾਲੀ, ਸੁਖਵਿੰਦਰ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।