ਚੰਡੀਗੜ੍ਹ ’ਚ 25 ਨਵੰਬਰ ਨੂੰ ਜਨਤਕ ਛੁੱਟੀ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ

16
ਚੰਡੀਗੜ੍ਹ ’ਚ 25 ਨਵੰਬਰ ਨੂੰ ਜਨਤਕ ਛੁੱਟੀ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ
ਚੰਡੀਗੜ੍ਹ, 22 ਨਵੰਬਰ, 2025 ਅਜ ਦੀ ਆਵਾਜ਼

Chandigarh Desk:  ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਨ ਲਈ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ।

ਇਸ ਛੁੱਟੀ ਦਾ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਸਾਰਿਆਂ ਨੂੰ ਇਸ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।