ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ- ਵਿਧਾਇਕ ਸ਼ੈਰੀ ਕਲਸੀ

59

ਬਟਾਲਾ, 26 ਮਈ 2025 Aj Di Awaaj

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਦਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਵਾਰਡ ਨੰਬਰ 26, 33, 34 ਤੇ 32 ਵਿਖੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ਼ ਲੜਨ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਵਿਆਪਕ ਅਭਿਆਨ ਸ਼ੁਰੂ ਕੀਤਾ ਹੈ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ  ਹਨ। ਪਰੰਤੂ ਨਸ਼ੇ ਦੇ ਕੋੜ ਨੂੰ ਜੜੋਂ ਖਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਹਰ ਪਿੰਡ, ਸ਼ਹਿਰ, ਗਲੀ ਤੇ ਮੁਹੱਲੇ ਦੇ ਲੋਕਾਂ ਨੂੰ ਲਾਮਬੰਦ  ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਵਿਕਰੇਤਾਵਾਂ ਦੀ ਸੂਚਨਾ ਬੇਖੋਫ ਹੋ ਕੇ ਦੇਣ ਤੇ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਲਈ ਸਰਕਾਰ ਸੰਜੀਦਗੀ ਨਾਲ ਕੰਮ ਕਰ ਰਹੀ ਹੈ, ਪ੍ਰੰਤੂ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਿਆਪਕ ਕੰਮ ਸੁਰੂ ਕਰ ਦਿੱਤਾ ਹੈ।  ਉਨ੍ਹਾਂ ਨੇ ਹੋਰ ਦੱਸਿਆ ਕਿ ਨਸ਼ਿਆ ਦੇ ਕਾਰੋਬਾਰ ਨਾਲ ਹੋਈ ਆਮਦਨ ਤੋ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਚੱਲ ਰਹੀ ਹੈ। ਕਈ ਥਾਵਾਂ ਤੋ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਹਨ ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਮੈਨੇਜਰ ਅਤਰ ਸਿੰਘ,ਮਾਸਟਰ ਤਿਲਕ ਰਾਜ, ਅਮਿਤ ਸੋਢੀ, ਹਨੀ ਚੌਹਾਨ, ਮਨਜੀਤ ਸਿੰਘ ਬੁਮਰਾਹ,ਸੰਨੀ ਮਸੀਹ, ਪ੍ਰਦੀਪ ਕੁਮਾਰ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਵਾਰਡਵਾਸੀ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਮੋਜੂਦ ਸਨ