ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਤੇਜ਼ ਰਫ਼ਤਾਰ ‘ਤੇ ਪੰਜਾਬ! ਹੜ੍ਹਾਂ ਵਰਗੀਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀ GST ਆਮਦਨ ਵਿੱਚ 21.5% ਦਾ ਵਾਧਾ ਦਰਜ।

11

4November 2025 Aj Di Awaaj

Punjab Desk ਵਿੱਤੀ ਮਜ਼ਬੂਤੀ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਉਦਾਹਰਨ ਪੇਸ਼ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਵਾਧਾ ਦਰਜ ਕੀਤਾ ਹੈ, ਜਦਕਿ ਸਿਰਫ਼ ਅਕਤੂਬਰ ਮਹੀਨੇ ਵਿੱਚ ਹੀ 14.46 ਫੀਸਦੀ ਦਾ ਮਜ਼ਬੂਤ ਉਛਾਲ ਦਰਜ ਹੋਇਆ। ਇਸ ਸੰਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਹੋਏ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਦੇ ਤੌਰ ‘ਤੇ 15,683.59 ਕਰੋੜ ਰੁਪਏ ਇਕੱਠੇ ਕੀਤੇ, ਜਦਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਆਮਦਨ 12,907.31 ਕਰੋੜ ਰੁਪਏ ਸੀ। ਇਸ ਤਰ੍ਹਾਂ ਸੂਬੇ ਦੀ ਜੀ.ਐਸ.ਟੀ. ਆਮਦਨ ਵਿੱਚ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਜ ਹੋਇਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਦੇ ਉਲਟ ਵਿੱਤੀ ਸਾਲ 2024-25 ਵਿੱਚ ਅਕਤੂਬਰ 2024 ਤੱਕ ਵਾਧੇ ਦੀ ਦਰ ਸਿਰਫ਼ 3.8 ਫੀਸਦੀ ਸੀ।