ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ- ਸੇਖੋਂ

11

ਫ਼ਰੀਦਕੋਟ 16 ਮਈ 2025 Aj Di Awaaj

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਸਕੂਲਾਂ ਵਿੱਚ 33.69 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ ਅਤੇ ਸੂਬੇ ਦੇ ਇੱਕਲੇ-ਇੱਕਲੇ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਮਹਿਮੂਆਣਾ ਵਿਖੇ 8.50 ਲੱਖ, ਸਰਕਾਰੀ ਮਿਡਲ ਸਕੂਲ ਮਹਿਮੂਆਣਾ ਵਿਖੇ 5.79 ਲੱਖ, ਸਰਕਾਰੀ ਮਿਡਲ ਸਕੂਲ ਢਿੱਲਵਾ ਖੁਰਦ ਵਿਖੇ 19.40 ਲੱਖ ਦੇ ਵੱਖ ਵੱਖ ਵਿਕਾਸ ਕਾਰਜਾਂ ਜਿੰਨਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀ ਅਤੇ  ਰਿਪੇਅਰ ਆਦਿ ਦੇ ਕੰਮ ਸ਼ਾਮਲ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਰੀਦਕੋਟ ਸ ਅਮਨਦੀਪ ਸਿੰਘ ਬਾਬਾ, ਸ. ਅਮਰਦੀਪ ਸਿੰਘ ਪਰਮਾਰ ਚੇਅਰਮੈਨ ਸਿੱਖਿਆ ਕ੍ਰਾਂਤੀ ਬਲਾਕ ਫ਼ਰੀਦਕੋਟ, ਰਜਿੰਦਰ ਦਾਸ ਰਿੰਕੂ, ਸਰਪੰਚ ਰਾਜਵਿੰਦਰ ਸਿੰਘ, ਸਕੂਲ ਹੈਡ ਜਗਪ੍ਰੀਤ ਸਿੰਘ ਔਲਖ, ਦਲਬੀਰ ਸਿੰਘ ਆਪ ਆਗੂ, ਐਸ.ਐਮ.ਸੀ ਚੇਅਰਮੈਨ ਕੁਲਵਿੰਦਰ ਸਿੰਘ, ਸੀ.ਐਚ.ਟੀ ਨਰੇਸ਼ ਕੁਮਾਰ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ।