ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ https://agrimachinerypb.com/ ਪੋਰਟਲ ਤੇ ਅਪਲਾਈ ਕਰਨ
ਫਾਜ਼ਿਲਕਾ ਅੱਜ ਦੀ ਆਵਾਜ਼ | 30 ਅਪ੍ਰੈਲ 2025
ਪੰਜਾਬ ਸਰਕਾਰ ਵੱਲੋਂ ਸਾਉਣੀ-2025 ਦੌਰਾਨ ਬੀ.ਟੀ. ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀ.ਟੀ. ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਨਾ ਜਰੂਰੀ ਹੈ ਅਤੇ ਪੋਰਟਲ ਤੇ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 31 ਮਈ 2025 ਹੈ। ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਸ੍ਰੀਮਤੀ ਮਮਤਾ ਲੂਨਾ ਨੇ ਦੱਸਿਆ ਕਿ ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ https://agrimachinerypb.com/ ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਜਾਂ 10 ਪੈਕਟ ਬੀ.ਟੀ. ਹਾਈਬਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ।
ਜੇਕਰ ਕਿਸੇ ਕਿਸਾਨ ਦਾ ਵੇਰਵਾ ਅਨਾਜ ਖਰੀਦ ਪੋਰਟਲ ਤੇ ਅਪਲੋਡ ਨਹੀਂ ਹੈ ਤਾਂ ਉਹ ਕਿਸਾਨ ਪੋਰਟਲ ਤੇ ਦਰਸਾਏ ਅਨੁਸਾਰ ਨਿਊ ਰਜਿਸਟਰੇਸ਼ਨ ਕਰਕੇ ਅਪਲਾਈ ਕਰ ਸਕਦਾ ਹੈ। ਨਰਮਾ ਕਾਸ਼ਤਕਾਰ ਕਿਸਾਨ ਸਬਸਿਡੀ ਲੈਣ ਲਈ 31 ਮਈ, 2025 ਸ਼ਾਮ 5 ਵਜੇ ਤੱਕ ਅਰਜੀ ਆਨਲਾਈਨ ਪੋਰਟਲ ਤੇ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਦੇ ਰਿਵਾਇਤੀ ਚੱਕਰ ਵਿੱਚੋਂ ਬਾਹਰ ਕੱਢ ਕੇ ਹੋਰ ਲਾਹੇਯੋਗ ਫਸਲਾਂ ਬੀਜਣ ਵੱਲ ਪ੍ਰੇਰਿਤ ਕਰ ਰਹੀ ਹੈ ਜਿਸ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਵੱਧ ਇਸ ਸਕੀਮ ਦਾ ਲਾਹਾ ਲੈਣ ਨੂੰ ਯਕੀਨੀ ਬਣਾਉਣ।
