ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਪੰਜਾਬ ਸਰਕਾਰ ਕਰ ਰਹੀ ਹੈ ਪੂਰੀ ਮਦਦ

82

ਜ਼ਿਲ੍ਹਾ ਲੋਕ ਸੰਪਰਕ ਦਫਤਰ ਫਤਿਹਗੜ੍ਹ ਸਾਹਿਬ                                                                                       ਯੁੱਧ ਨਸ਼ਿਆਂ ਵਿਰੁੱਧ’                                                                                                       ਮੁਲਜ਼ਮ ਖਿਲਾਫ ਦਰਜ ਹਨ ਐਨ.ਡੀ. ਪੀ.ਐੱਸ. ਦੇ 04 ਅਤੇ ਇਰਾਦਾ ਕਤਲ ਦਾ 01 ਪਰਚਾ                                     ਪਰਿਵਾਰ ਦੇ ਵੱਖੋ-ਵੱਖ ਮੈਂਬਰਾਂ ਖ਼ਿਲਾਫ਼ ਵੀ ਦਰਜ ਹਨ ਪਰਚੇ

ਅਮਲੋਹ25 ਮਾਰਚ 2025 Aj Di Awaaj

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਪਿੰਡ ਮਛਰਾਏ ਖੁਰਦ ਵਿਖੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਤੇ ਉਸਾਰੇ ਜਾ ਰਹੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ  ਹਰਜੀਤ ਸਿੰਘ ਉਰਫ ਬਿੱਲਾ ਖਿਲਾਫ ਐਨ.ਡੀ. ਪੀ.ਐੱਸ. ਦੇ 04 ਅਤੇ ਇਰਾਦਾ ਕਤਲ ਦਾ 01 ਪਰਚਾ ਦਰਜ ਹੈ ਅਤੇ ਇਸ ਦੇ ਪਰਿਵਾਰ ਦੇ ਵੱਖੋ-ਵੱਖ ਮੈਂਬਰਾਂ ਖ਼ਿਲਾਫ਼ ਵੀ ਪਰਚੇ ਦਰਜ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਸ਼੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਵਾ ਕੇਂਦਰ ਕਾਰਰਸ਼ੀਲ ਹਨ। ਪਿਛਲੇ ਦੋ ਮਹੀਨਿਆਂ ਦੇ ਵਿੱਚ ਕਰੀਬ 80 ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਜਿਨ੍ਹਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਐੱਸ. ਡੀ.ਐਮ. ਅਮਲੋਹ ਸ਼੍ਰੀ ਚੇਤਨ ਬੰਗੜ, ਬੀ.ਡੀ.ਪੀ. ਓ. ਸ਼੍ਰੀ ਮੋਹਿਤ ਕਲਿਆਣ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ, ਥਾਣਾ ਅਮਲੋਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਪਵਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।