Patiala 09/05/2025 Aj Di Awaaj
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ ਵਿੱਚ ਰਹਿਣ ਅਤੇ ਬਿਨਾ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ। ਪ੍ਰਸ਼ਾਸਨ ਨੇ ਵਧੀਕ ਸਾਵਧਾਨੀ ਵਜੋਂ ਇਹ ਵੀ ਹੁਕਮ ਦਿੱਤਾ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਆਕ ਸੰਸਥਾਵਾਂ ਅਗਲੀ ਹਦਾਇਤ ਤੱਕ ਬੰਦ ਰਹਿਣਗੀਆਂ।
ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ, ਛੱਤਾਂ, ਬਾਲਕੋਨੀਆਂ ਜਾਂ ਹੋਰ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਹੇਠ ਲਿਖੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ:
- ਡਿਪਟੀ ਕਮਿਸ਼ਨਰ ਦਫ਼ਤਰ, ਪਟਿਆਲਾ: 0175-2350550
- ਪੁਲਿਸ ਕੰਟਰੋਲ ਰੂਮ, ਪਟਿਆਲਾ: 98764-32100, 95929-17910, 95929-12500
ਇਹੀ ਐਡਵਾਈਜ਼ਰੀ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਲੋਕਾਂ ਲਈ ਵੀ ਜਾਰੀ ਕੀਤੀ ਗਈ ਹੈ। ਮੋਹਾਲੀ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਅਫਵਾਹਾਂ ਤੋਂ ਸਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ, ਪੈਟਰੋਲ, ਡੀਜ਼ਲ ਜਾਂ ਹੋਰ ਜ਼ਰੂਰੀ ਸਮਾਨ ਦੀ ਕਮੀ ਜਾਂ ਭਾਲ ਨਹੀਂ ਹੈ, ਅਤੇ ਕਿਸੇ ਤਰ੍ਹਾਂ ਦੀ ਘਬਰਾਹਟ ਵਾਲੀ ਸਥਿਤੀ ਨਹੀਂ ਬਣੀ।














