ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 13,000 ਅਤਿ ਆਧੁਨਿਕ ਖੇਡ ਮੈਦਾਨ ਬਣਾਉਣ ਦੀ ਯੋਜਨਾ

38

ਬਟਾਲਾ, 21 ਅਗਸਤ 2025 AJ DI Awaaj

Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਣ ਦਾ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਪਹਿਲੇ ਪੜਾਅ ਤਹਿਤ ਸੂਬਾ ਸਰਕਾਰ ਵਲੋਂ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨਾਂ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਚਹੁਪੱਖੀ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ ਅਤੇ ਖੇਡ ਮੈਦਾਨਾਂ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਨੌਜਵਾਨ ਨਸ਼ਿਆਂ ਦੀ ਲਾਹਨਤ ਦਾ ਸਦਾ ਲਈ ਤਿਆਗ ਕਰ ਦੇਣਗੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਸਦਕਾ ਨੌਜਵਾਨੀ ਦੀ ਦਿਲਚਸਪੀ ਖੇਡਾਂ ਵਿੱਚ ਜਾਗੇਗੀ ਅਤੇ ਉਹ ਬੁਰੀਆਂ ਅਲਾਮਤਾਂ ਤੋਂ ਖੁਦ ਕੋਹਾਂ ਦੂਰ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸਾਲ ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ, 2025 ਤੱਕ ਸੂਬੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਈਆਂ ਜਾਣੀਆਂ।