ਪੰਜਾਬ ਸਰਕਾਰ ਵੱਲੋਂ ਕੈਂਪ ਸ਼ੁਰੂ ਪੰਜਾਬ ਪੁਲਿਸ, ਜੇਲ੍ਹ ਵਾਰਡਨ, BSF, CISF, CRPF ਲਈ ਮੁਫ਼ਤ ਤਾਲੀਮ

70

ਸ੍ਰੀ ਮੁਕਤਸਰ ਸਾਹਿਬ, 18 ਅਗਸਤ 2025 Aj DI Awaaj

Punjab Desk : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜ੍ਹੇ ਨੌਜਵਾਨ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਵਿੱਚੋ ਪਾਸ ਹੋ ਗਏ ਹਨ। ਉਨ੍ਹਾਂ ਯੁਵਕਾਂ ਦੀ ਫ਼ਿਜ਼ੀਕਲ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜਿਹੜੇ ਨੌਜਵਾਨ ਜੇਲ੍ਹ ਵਾਰਡਨ, ਬੀ.ਐਸ.ਐਫ, ਸੀ.ਆਈ.ਐਸ.ਐਫ., ਸੀ.ਆਰ.ਪੀ.ਐਫ. ਵਿੱਚ ਭਰਤੀ ਹੋਣਾ ਹੈ, ਉਨ੍ਹਾਂ ਨੌਜਵਾਨਾਂ ਦੀ ਲਿਖਤੀ ਪੇਪਰ ਅਤੇ ਫਿਜੀਕਲ ਦੀ ਤਿਆਰੀ ਚੱਲ ਰਹੀ ਹੈ। ਜਿਹੜੇ ਨੌਜਵਾਨ ਅਜੇ ਤੱਕ ਕੈਂਪ ਵਿੱਚ ਕਿਸੇ ਕਾਰਨ ਕਰਕੇ ਨਹੀਂ ਆ ਸਕੇ ਉਹ ਨੌਜਵਾਨ ਜਲਦੀ ਤੋਂ ਜਲਦੀ ਕੈਂਪ ਵਿੱਚ ਆ ਕੇ ਆਪਣੀ ਤਿਆਰੀ ਸ਼ੁਰੂ ਕਰਨ ਅਤੇ ਲਾਭ ਉਠਾਉਣ ।

ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ਅਤੇ ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ।

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਨੰਬਰ ’ਤੇ ਸਪੰਰਕ ਕੀਤਾ ਜਾ ਸਕਦਾ ਹੈ।