ਫੌਜ਼ ਵਿੱਚ ਭਰਤੀ ਹੋਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ 18 ਅਗਸਤ ਤੋਂ ਸ਼ੁਰੂ

57

ਤਰਨ ਤਾਰਨ, 12 ਅਗਸਤ 2025 AJ DI Awaaj

Punjab Desk : ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾਇਰ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ. ਐਸ. ਐਫ. ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐਸ. ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 18 ਅਗਸਤ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100% ਆਇਆ ਹੈ।

ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜਾਤ ਨਾਲ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ। ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 01852-292565, 77995-67940, 70091-03383 ਅਤੇ 62802-84812 ਤੇ ਸੰਪਰਕ ਕਰ ਸਕਦੇ ਹੋ।