31October 2025 Aj Di Awaaj
Punjab Desk ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਵਿਦੇਸ਼ ਵਿਚ ਬੈਠੇ ਇੱਕ ਨੌਜਵਾਨ ਤੋਂ ਪੈਸੇ ਲੈ ਕੇ ਦੋ ਥਾਵਾਂ ‘ਤੇ “ਖਾਲਿਸਤਾਨ ਜਿੰਦਾਬਾਦ” ਦੇ ਨਾਅਰੇ ਲਿਖੇ ਸਨ। ਪੁਲਿਸ ਨੇ ਉਨ੍ਹਾਂ ਕੋਲੋਂ ਚਾਰ ਮੋਬਾਈਲ ਫੋਨ ਅਤੇ ਇੱਕ ਵਾਈਫਾਈ ਡੋਂਗਲ ਵੀ ਬਰਾਮਦ ਕੀਤੀ ਹੈ।
ਐਸਪੀ (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਦੇ ਪਿੰਡ ਮਾਨਾਵਾਲਾ ਅਤੇ ਪੀਐਮ ਕੇਂਦਰੀ ਵਿਦਿਆਲਿਆ ਏਅਰਫੋਰਸ ਸਟੇਸ਼ਨ ਦੇ ਸਕੂਲ ਦੀ ਕੰਧ ‘ਤੇ ਅੰਗਰੇਜ਼ੀ ਵਿੱਚ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ। ਪੁਲਿਸ ਜਾਂਚ ਤੋਂ ਬਾਅਦ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੇ ਇਹ ਕੰਮ ਅੰਜਾਮ ਦਿੱਤਾ ਸੀ।














