ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੁਰੱਖਿਆ ਗਾਰਡ ਰਿ*ਸ਼ਵਤ ਲੈਂਦਿਆਂ ਗ੍ਰਿ*ਫ਼ਤਾਰ

35

ਚੰਡੀਗੜ੍ਹ:06 May 2026 AJ DI Awaaj

Chandigarh Desk :   ਭ੍ਰਿਸ਼*ਟਾ*ਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਗਲਾਡਾ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਨੂੰ 5,000 ਰੁਪਏ ਦੀ ਰਿ*ਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ।

ਬੁਲਾਰੇ ਅਨੁਸਾਰ, ਇਹ ਗ੍ਰਿ*ਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼*ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਨੇ ਉਸਦੀ ਉਸਾਰੀ ਅਧੀਨ ਦੁਕਾਨ ਨੂੰ ਗੈਰ-ਕਾਨੂੰਨੀ ਦੱਸਦਿਆਂ ਢਾਹੁਣ ਦੀ ਧਮਕੀ ਦਿੱਤੀ ਅਤੇ ਕਾਰਵਾਈ ਤੋਂ ਬਚਾਉਣ ਦੇ ਬਦਲੇ ਪਹਿਲਾਂ 12,000 ਰੁਪਏ ਅਤੇ ਬਾਅਦ ਵਿੱਚ ਹੋਰ 5,000 ਰੁਪਏ ਦੀ ਮੰਗ ਕੀਤੀ।

ਪੀੜਤ ਵੱਲੋਂ ਗੱਲਬਾਤ ਦੀ ਰਿਕਾਰਡਿੰਗ ਦੇਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਨੂੰ ਰਿਸ਼ਵਤ ਲੈਂਦੇ ਸਮੇਂ ਮੌਕੇ ‘ਤੇ ਹੀ ਗ੍ਰਿ*ਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਲੁਧਿਆਣਾ ਦੇ ਵਿਜੀਲੈਂਸ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।