ਅੱਜ ਪੰਜਾਬ ਨੂੰ ਮਿਲੇਗਾ ਵੱਡਾ ਤੋਹਫਾ, CM ਮਾਨ ਤੇ ਕੇਜਰੀਵਾਲ ਕਰਨਗੇ ਸ਼ੁਰੂਆਤ

5

10 ਜੂਨ 2025 , Aj Di Awaaj

Punjab Desk: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ। ਇਹ ਪੋਰਟਲ ਨਿਵੇਸ਼ਕਾਂ ਨੂੰ ਸਮੇਂ-ਸਿਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਜ਼ਰੂਰੀ ਇਜਾਜ਼ਤਾਂ ਦਿੱਤੀਆਂ ਜਾਣਗੀਆਂ। ਨਵੇਂ ਪ੍ਰਾਜੈਕਟਾਂ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਤੇਜ਼, ਸਵੈ-ਘੋਸ਼ਣਾ ਆਧਾਰਿਤ, ਡਿਜੀਟਲ ਜਾਂਚਯੋਗ ਅਤੇ ਕਾਨੂੰਨੀ ਤੌਰ ‘ਤੇ ਮਜ਼ਬੂਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫਾਸਟ ਟਰੈਕ ਪੰਜਾਬ ਪੋਰਟਲ ਇੱਕ ਤਕਨੀਕੀ ਸੁਧਾਰ ਨਹੀਂ, ਸਗੋਂ ਉਦਯੋਗਿਕ ਸੂਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਹੁਣ ਨਿਵੇਸ਼ਕਾਂ ਨੂੰ 45 ਦਿਨਾਂ ਵਿੱਚ ਪ੍ਰਵਾਨਗੀਆਂ ਮਿਲਣਗੀਆਂ ਅਤੇ ਲਾਲ ਫੀਤਾਸ਼ਾਹੀ ਖਤਮ ਹੋਵੇਗੀ। ਪੰਜਾਬ ਦਾ ਤੰਤਰ ਹੁਣ ਪੁਰਾਣੇ ਢੰਗਾਂ ਵਾਲਾ ਨਹੀਂ, ਸਗੋਂ ਕਿਰਿਆਸ਼ੀਲ, ਸਟੀਕ ਅਤੇ ਪੇਸ਼ੇਵਰ ਹੈ।