Punjab 16 Apr 2026 AJ DI Awaaj
Punjab Desk : ਕੈਨੇਡਾ ਵਿੱਚ ਇੱਕ ਪੰਜਾਬੀ ਮਹਿਲਾ ਰੇਡੀਓ ਹੋਸਟ ਸੁਖਵਿੰਦਰ ਕੌਰ ਸੰਘਾ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵੱਲੋਂ ਸਾਢੇ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸਨੂੰ ਲਗਭਗ 83 ਕਰੋੜ ਰੁਪਏ ਮੁੱਲ ਦੀ ਮੈਥਾਮਫੇਟਾਮਾਈਨ ਰੱਖਣ ਦੇ ਦੋਸ਼ ‘ਚ ਗ੍ਰਿ*ਫ਼ਤਾਰ ਕੀਤਾ ਗਿਆ ਸੀ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸਦੇ ਮੋਬਾਈਲ ਫੋਨ ਤੋਂ ਮਿਲੇ ਸੁਨੇਹੇ ਉਸਦੀ ਤਸਕਰੀ ਨੈਟਵਰਕ ਵਿੱਚ ਸਰਗਰਮ ਭੂਮਿਕਾ ਦਰਸਾਉਂਦੇ ਹਨ। ਅਦਾਲਤ ਨੇ ਇਹ ਦਲੀਲ ਰੱਦ ਕਰ ਦਿੱਤੀ ਕਿ ਉਹ ਇਸ ਮਾਮਲੇ ਵਿੱਚ ਬੇਕਸੂਰ ਸੀ।
2021 ਵਿੱਚ, ਸਰਹੱਦ ਪਾਰ ਕਰਨ ਦੌਰਾਨ ਸ਼ੱਕ ਹੋਣ ‘ਤੇ ਅਧਿਕਾਰੀਆਂ ਨੇ ਉਸਨੂੰ ਰੋਕਿਆ, ਪਰ ਉਹ ਗੱਡੀ ਭਜਾ ਕੇ ਭੱਜਣ ਦੀ ਕੋਸ਼ਿਸ਼ ਕਰ ਗਈ। ਬਾਅਦ ਵਿੱਚ ਪੁਲਿਸ ਨੇ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਗੱਡੀ ਵਿੱਚੋਂ 108 ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਹੋਈ।
ਅਦਾਲਤ ਵਿੱਚ ਉਸਨੇ ਆਪਣੇ ਆਪ ਨੂੰ ਬੇਗੁਨਾਹ ਦੱਸਦਿਆਂ ਕਿਹਾ ਕਿ ਉਹ ਦਬਾਅ ਹੇਠ ਸੀ, ਪਰ ਸਬੂਤਾਂ ਦੇ ਆਧਾਰ ‘ਤੇ ਅਦਾਲਤ ਨੇ ਉਸਨੂੰ ਦੋਸ਼ੀ ਕਰਾਰ ਦਿੱਤਾ।














