ਲੁਧਿਆਣਾ: 03 Sep 2026 AJ DI Awaaj
Punjab Desk : ਲੁਧਿਆਣਾ ਦਿਹਾਤੀ ਦੇ ਪਿੰਡ ਸੁਧਾਰ ਪੱਤੀ ਧਾਲੀਵਾਲ ਵਿੱਚ ਪੰਜਾਬੀ ਗਾਇਕ ਅਤੇ ਲੇਖਕ ਬਲਜੀਤ ਸਿੰਘ ਦੀ ਲਾ*ਸ਼ ਉਸ ਦੇ ਘਰੋਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਬਲਜੀਤ ਸਿੰਘ ਪਿਛਲੇ ਚਾਰ-ਪੰਜ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ ਸਨ।
ਜਾਣਕਾਰੀ ਮੁਤਾਬਕ ਬਲਜੀਤ ਸਿੰਘ ਘਰ ਵਿੱਚ ਇਕੱਲੇ ਰਹਿੰਦੇ ਸਨ। ਵੀਰਵਾਰ ਸਵੇਰੇ ਘਰ ਵਿੱਚੋਂ ਬਦਬੂ ਆਉਣ ਦੀ ਸੂਚਨਾ ਮਿਲਣ ‘ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸੁਧਾਰ ਥਾਣੇ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਘਰ ਦਾ ਦਰਵਾਜ਼ਾ ਖੋਲ੍ਹਿਆ ਗਿਆ।
ਪੁਲਿਸ ਨੂੰ ਬਲਜੀਤ ਸਿੰਘ ਦੀ ਲਾ*ਸ਼ ਬਿਸਤਰੇ ‘ਤੇ ਪਈ ਮਿਲੀ। ਲਾ*ਸ਼ ਕਈ ਦਿਨ ਪੁਰਾਣੀ ਹੋਣ ਕਾਰਨ ਸੜਨ ਲੱਗੀ ਸੀ। ਘਰ ਦੇ ਅੰਦਰ ਅਤੇ ਲਾ*ਸ਼ ਦੇ ਨੇੜੇ ਖੂਨ ਦੇ ਨਿਸ਼ਾਨ ਵੀ ਮਿਲੇ ਹਨ।
ਖੂਨ ਦੇ ਨਿਸ਼ਾਨ ਮਿਲਣ ਕਾਰਨ ਪੁਲਿਸ ਵੱਲੋਂ ਕ*ਤਲ ਸਮੇਤ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਫਿਲਹਾਲ ਮੌ*ਤ ਦਾ ਅਸਲ ਕਾਰਨ ਸਪੱਸ਼ਟ ਨਹੀਂ ਹੋ ਸਕਿਆ।
ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮੌ*ਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।



















