3 ਮਾਰਚ 2025 Aj Di Awaaj
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸ਼ੋਅ ਇੱਕ ਵਾਰ ਫਿਰ ਤੋਂ ਸੁਰਖੀਆਂ ’ਚ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ੋਅ ਚੰਡੀਗੜ੍ਹ ਸ਼ਹਿਰ ’ ਚ ਧੋਖਾਧੜੀ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਪਹਿਲਾ ਮਾਮਲਾ ਮਾਇਆ ਗਾਰਡਨ ਸਿਟੀ, ਜ਼ੀਰਕਪੁਰ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ‘ਤੇ ਸੈਕਟਰ-17 ਥਾਣੇ ਵਿਚ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਵਰਧਨ ਮਾਨ, ਪਰਵ ਕੁਮਾਰ, ਵਿਨੀਤ ਪਾਲ, ਅਕਾਸ਼ਦੀਪ ਸਿੰਘ ਅਤੇ ਰੌਸ਼ਨ ਸਿੰਘ ‘ਤੇ ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਵੇਚਣ ਦਾ ਦੋਸ਼ ਲਗਾਇਆ ਹੈ। ਇਹ ਸ਼ੋਅ ਪਿਛਲੇ ਸਾਲ ਸੈਕਟਰ-34 ਵਿੱਚ ਹੋਇਆ ਸੀ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਧੋਖਾਧੜੀ ਦਾ ਦੂਜਾ ਮਾਮਲਾ ਦਰਪਨ ਸਿਟੀ, ਖਰੜ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ‘ਤੇ ਸੈਕਟਰ-36 ਥਾਣੇ ਵਿਚ ਦਰਜ ਕੀਤਾ ਗਿਆ ਹੈ। ਅਜੈਬ ਸਿੰਘ ਰਾਣਾ ਅਤੇ ਪ੍ਰੋਟੀਅਮ ਫਾਈਨਾਂਸ ਲਿਮਟਿਡ ਸੈਕਟਰ-35 ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਡੇਢ ਲੱਖ ਰੁਪਏ ਦਾ ਕਰਜ਼ਾ ਲਿਆ ਸੀ।
