Chandigarh 04 Aug 2025 AJ DI Awaaj
Chandigarh Desk : ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਸਵੇਰੇ ਇੱਕ ਭਿਆਨਕ ਹਾ*ਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ, ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਕੇ ਚੰਡੀਗੜ੍ਹ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।
ਫਲਾਈਓਵਰ ‘ਤੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਪਲਟ ਗਈ। ਹਾਦਸੇ ਸਮੇਂ ਕਾਰ ਵਿੱਚ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਮੌਜੂਦ ਸਨ।
ਹਰਭਜਨ ਮਾਨ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਸਰੀਰਕ ਚੋਟ ਨਹੀਂ ਆਈ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਨੂੰ ਜ਼ਖਮ ਆਏ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮਾਨ ਸਾਬ ਚੰਡੀਗੜ੍ਹ ਵੱਲ ਰਵਾਨਾ ਹੋ ਗਏ।
ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਲੋਕ ਇਕੱਠੇ ਹੋ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
