ਪੰਜਾਬ 22 Dec 2025 AJ DI Awaaj
Punjab Desk : ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਅਤੇ ਪ੍ਰਸਿੱਧ ਸੰਗੀਤ ਉਸਤਾਦ ਪੂਰਨ ਸ਼ਾਹ ਕੋਟੀ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਲਾਜ ਦੌਰਾਨ 85 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਅੰਤਿਮ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪਰਿਵਾਰ ਸਮੇਤ ਪੂਰੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਉਸਤਾਦ ਪੂਰਨ ਸ਼ਾਹ ਕੋਟੀ ਨੂੰ ਪੰਜਾਬੀ ਸੰਗੀਤ ਵਿੱਚ ਵੱਡਾ ਮਾਣ ਅਤੇ ਆਦਰ ਪ੍ਰਾਪਤ ਸੀ। ਉਨ੍ਹਾਂ ਨੇ ਆਪਣੇ ਲੰਮੇ ਸੰਗੀਤਕ ਸਫ਼ਰ ਦੌਰਾਨ ਮਾਸਟਰ ਸਲੀਮ, ਹੰਸ ਰਾਜ ਹੰਸ ਅਤੇ ਸਾਬਰ ਕੋਟੀ ਵਰਗੇ ਕਈ ਨਾਮਵਰ ਗਾਇਕਾਂ ਨੂੰ ਤਿਆਰ ਕਰਕੇ ਪੰਜਾਬੀ ਸੰਗੀਤ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਦੀ ਸਾਦਗੀ, ਰਿਆਜ਼ ਅਤੇ ਸੰਗੀਤ ਪ੍ਰਤੀ ਅਟੱਲ ਸਮਰਪਣ ਨੂੰ ਸਦਾ ਯਾਦ ਕੀਤਾ ਜਾਵੇਗਾ।
ਉਸਤਾਦ ਪੂਰਨ ਸ਼ਾਹ ਕੋਟੀ ਦੇ ਦਿਹਾਂਤ ’ਤੇ ਸੰਗੀਤ ਅਤੇ ਕਲਾ ਜਗਤ ਨਾਲ ਜੁੜੀਆਂ ਕਈ ਹਸਤੀਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ’ਤੇ ਵੀ ਪ੍ਰਸ਼ੰਸਕਾਂ ਅਤੇ ਕਲਾਕਾਰਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।














