ਫਰੀਦਕੋਟ 08 May 2026 AJ DI Awaaj
Punjab Desk : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਿਤ 28 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌ*ਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿ*ਤਕ ਦੀ ਪਹਿਚਾਣ ਰਾਜਵਿੰਦਰ ਸਿੰਘ ਉਰਫ਼ ਰਾਜੂ ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ‘ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਰਾਜਵਿੰਦਰ ਸਿੰਘ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਸਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿ*ਤਕ ਘੋਸ਼ਿਤ ਕਰ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਮੌ*ਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਨੌਜਵਾਨ ਦੀ ਅਚਾਨਕ ਮੌ*ਤ ਦੀ ਖ਼ਬਰ ਮਿਲਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪਿੰਡ ਕਿਲ੍ਹਾ ਨੌ ਵਿੱਚ ਵੀ ਸੋਗ ਦੀ ਲਹਿਰ ਹੈ। ਰਿਸ਼ਤੇਦਾਰਾਂ ਅਤੇ ਜਾਣਕਾਰਾਂ ਨੇ ਦੱਸਿਆ ਕਿ ਰਾਜਵਿੰਦਰ ਮਿਲਣਸਾਰ ਅਤੇ ਹਸਮੁੱਖ ਸੁਭਾਉ ਦਾ ਨੌਜਵਾਨ ਸੀ, ਜੋ ਪਰਿਵਾਰ ਦੀ ਆਰਥਿਕ ਮਦਦ ਲਈ ਵਿਦੇਸ਼ ਗਿਆ ਹੋਇਆ ਸੀ।
ਇਸ ਦੁੱਖ ਦੀ ਘੜੀ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਮ੍ਰਿ*ਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਫਿਲਹਾਲ ਪਰਿਵਾਰ ਵੱਲੋਂ ਮ੍ਰਿ*ਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।














