ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਫਾਈਨਲ ’ਚ ਛਾਈ ਪੰਜਾਬ ਦੀ ਕ੍ਰਿਕਟ ਪ੍ਰਤਿਭਾ

3

Sep.14,2026 Aj Di Awaaj

Punjab Desk:  ਮੋਹਾਲੀ ਦੇ ਆਈ.ਐੱਸ. ਬਿੰਦਰਾ ਕ੍ਰਿਕਟ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਰੋਮਾਂਚਕ ਫਾਈਨਲ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਫਾਈਨਲ ਵਿੱਚ ਪਹੁੰਚੀਆਂ ਦੋਵੇਂ ਟੀਮਾਂ ਸਮੇਤ ਲੀਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ।

ਪੰਜਾਬ ਦੇ ਨੌਜਵਾਨ ਖਿਡਾਰੀਆਂ ਦੀ ਪ੍ਰਤਿਭਾ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੌਕੇ ਦਿਵਾਉਣ ਲਈ ਯਤਨ ਲਗਾਤਾਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।