ਪੰਜਾਬ ‘ਚ ਮੀਂਹ ਤੇ ਤੂਫ਼ਾਨ ਦਾ ਅਲਰਟ

36

Punjab 13 June 2026 AJ DI Awaaj

Punjab Desk :  ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੂਬੇ ਭਰ ਵਿੱਚ ਮੀਂਹ, ਗਰਜ-ਚਮਕ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 13 ਅਤੇ 14 ਜੂਨ ਲਈ ਕਈ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ।

ਵਿਭਾਗ ਅਨੁਸਾਰ 14 ਅਤੇ 15 ਜੂਨ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਹਨੇਰੀ ਦੇ ਆਸਾਰ ਹਨ। ਇਸ ਦੌਰਾਨ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿੱਚ ਆਈ ਤਬਦੀਲੀ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸੇ ਦੌਰਾਨ ਬੀਤੇ ਦਿਨਾਂ ਦੌਰਾਨ ਪਏ ਤੇਜ਼ ਮੀਂਹ ਅਤੇ ਝੱਖੜ ਕਾਰਨ ਰਜਵਾਹਿਆਂ ਅਤੇ ਮਾਈਨਰਾਂ ਵਿੱਚ ਕਈ ਥਾਵਾਂ ‘ਤੇ ਪਾੜ ਪੈ ਗਏ। ਹਾਲਾਂਕਿ ਵੱਡੇ ਫ਼ਸਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਝੋਨੇ ਦੀ ਪਨੀਰੀ, ਹਰੇ ਚਾਰੇ ਅਤੇ ਮੂੰਗੀ ਦੀ ਫ਼ਸਲ ‘ਤੇ ਅਸਰ ਪਿਆ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।