ਪਠਾਨਕੋਟ, 25 ਅਗਸਤ 2025 Aj Di Awaaj
Punjab Desk – ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਜ਼ਿੰਦਗੀ ਨੂੰ ਜਕੜ ਕੇ ਰੱਖ ਦਿੱਤਾ ਹੈ। ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਤਬਾਹੀ ਦੇ ਦ੍ਰਿਸ਼ ਸਾਹਮਣੇ ਆ ਰਹੇ ਹਨ।
ਪਠਾਨਕੋਟ-ਕਠੂਆ ਸੜਕ ਪੁਲ ਭੱਜ ਜਾਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ। ਇਸਦੇ ਨਾਲ-ਨਾਲ, ਚੱਕੀ ਦਰਿਆ ਉੱਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਖਿਸਕਣ ਕਾਰਨ ਇਸ ਪੁਲ ਦੀ ਮਜ਼ਬੂਤੀ ‘ਤੇ ਸਵਾਲ ਖੜੇ ਹੋ ਗਏ ਹਨ, ਜਿਸ ਕਾਰਨ ਇਲਾਕੇ ਵਿੱਚ ਵੱਡਾ ਖਤਰਾ ਬਣਿਆ ਹੋਇਆ ਹੈ।
ਇਸੇ ਦੌਰਾਨ ਪਿੰਡ ਕੋਠੇ ਮਵਾਲ ਵਿੱਚ ਇਕ ਘਰ ਭਾਰੀ ਮੀਂਹ ਕਾਰਨ ਢਹਿ ਗਿਆ, ਜਿੱਥੇ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਪਰ ਮਲਬਾ ਹਟਾਉਣ ਦੇ ਕੰਮ ਜਾਰੀ ਹਨ।
ਬਮਿਆਲ-ਪਠਾਨਕੋਟ ਰੋਡ ਵੀ ਪਾਣੀਆਂ ਵਿੱਚ ਵਹਿ ਚੁੱਕੀ ਹੈ, ਜਿਸ ਕਾਰਨ ਸੈਂਕੜੇ ਲੋਕ ਆਵਾਜਾਈ ਤੋਂ ਵੰਜੇ ਹੋਏ ਹਨ।
ਮੌਜੂਦਾ ਹਾਲਾਤ ਨੂੰ ਦੇਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਸਕਿਊ ਅਤੇ ਰਾਹਤ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਲੋਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਅਤ ਥਾਵਾਂ ਵੱਲ ਜਾਵਣ।
ਅਧਿਕਾਰੀ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ ਅਤੇ ਜ਼ਰੂਰੀ ਕਦਮ ਲਏ ਜਾ ਰਹੇ ਹਨ।
