ਹੁਸ਼ਿਆਰਪੁਰ 17 Dec 2025 AJ DI Awaaj
Punjab Desk : ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿੱਚ ਮੰਗਲਵਾਰ ਸ਼ਾਮ ਦਿਨ-ਦਿਹਾੜੇ ਅੰਨ੍ਹੇਵਾਹ ਫਾਇਰਿੰਗ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਇੱਕ ਆਲਟੋ ਕਾਰ ਵਿੱਚ ਸਵਾਰ ਹਮਲਾਵਰਾਂ ਨੇ ਸਕੂਟਰ ‘ਤੇ ਜਿੰਮ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌ*ਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਜਾਣਕਾਰੀ ਮੁਤਾਬਕ ਘਟਨਾ ਹਰਿਆਣਾ ਸਥਿਤ ਇੱਕ ਪੈਟਰੋਲ ਪੰਪ ਨੇੜੇ ਵਾਪਰੀ। ਕਾਰ ਸਵਾਰ ਹਮਲਾਵਰ ਨੇ ਪਹਿਲਾਂ ਪਿੱਛੋਂ ਆ ਕੇ ਨੌਜਵਾਨ ‘ਤੇ ਤਿੰਨ-ਚਾਰ ਗੋ*ਲੀਆਂ ਚਲਾਈਆਂ, ਜਿਸ ਨਾਲ ਉਹ ਸੜਕ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਹਮਲਾਵਰ ਕਾਰ ਮੋੜ ਕੇ ਮੁੜ ਵਾਪਸ ਆਇਆ ਅਤੇ ਨੌਜਵਾਨ ‘ਤੇ ਚਾਰ-ਪੰਜ ਹੋਰ ਗੋ*ਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।
ਗੋਲੀ*ਬਾਰੀ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮ੍ਰਿ*ਤਕ ਦੀ ਪਛਾਣ ਅਬਦੁਲ ਵਜੋਂ ਹੋਈ ਹੈ, ਜੋ ਪਿੰਡ ਕਾਂਗਮਾਈ ਦਾ ਰਹਿਣ ਵਾਲਾ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਲ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਅੱਠ ਖਾਲੀ ਕਾਰ*ਤੂਸ ਬਰਾਮਦ ਕੀਤੇ ਹਨ ਅਤੇ ਲਾ*ਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੁਰ*ਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ।
ਮ੍ਰਿ*ਤਕ ਦੇ ਦੋਸਤ ਜੀਤ ਨੇ ਦੱਸਿਆ ਕਿ ਉਹ ਅਤੇ ਅਬਦੁਲ ਸਕੂਟਰ ‘ਤੇ ਜਿੰਮ ਜਾ ਰਹੇ ਸਨ, ਜਦੋਂ ਪੈਟਰੋਲ ਪੰਪ ਨੇੜੇ ਇਹ ਹਮਲਾ ਹੋਇਆ। ਉਸ ਮੁਤਾਬਕ ਅਬਦੁਲ ਦੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ ਸੀ। ਅਬਦੁਲ ਦੇ ਪਿਤਾ ਦੀ ਪਹਿਲਾਂ ਹੀ ਮੌ*ਤ ਹੋ ਚੁੱਕੀ ਹੈ, ਉਸ ਦੀਆਂ ਦੋ ਭੈਣਾਂ ਹਨ ਅਤੇ ਮਾਂ ਉੱਤਰ ਪ੍ਰਦੇਸ਼ ਵਿੱਚ ਰਹਿੰਦੀ ਹੈ।
ਪੁਲਿਸ ਵੱਲੋਂ ਕਤ*ਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।














