ਮਜੀਠੀਆ ਨੂੰ ਰਾਜਬੀਰ ਘੁੰਮਣ ਦਾ ਖੁੱਲ੍ਹਾ ਚੈਲੰਜ

29

Punjab 20 Aug 2026 AJ DI Awaaj

Punjab Desk :   ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ।

ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕਿਸੇ ਵਿਅਕਤੀ ਤੋਂ ਪੈਸੇ ਮੰਗਣ ਸਬੰਧੀ ਕੋਈ ਚੈਟ, ਆਡੀਓ ਜਾਂ ਹੋਰ ਠੋਸ ਸਬੂਤ ਮੌਜੂਦ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਸਬੂਤ ਨਹੀਂ ਹੈ ਤਾਂ ਬਿਕਰਮ ਮਜੀਠੀਆ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਚਿਤਾਵਨੀ ਦਿੰਦਿਆਂ ਕਿਹਾ ਕਿ ਬਿਨਾਂ ਸਬੂਤ ਦੋਸ਼ ਲਗਾਉਣ ਦੀ ਸੂਰਤ ਵਿੱਚ ਉਹ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਘੁੰਮਣ ਨੇ ਦੋਸ਼ ਲਾਇਆ ਕਿ ਸਰਕਾਰ ਦੇ ਕੰਮਾਂ ਦਾ ਸਿਆਸੀ ਤੌਰ ’ਤੇ ਜਵਾਬ ਨਾ ਦੇ ਸਕਣ ਕਾਰਨ ਉਨ੍ਹਾਂ ਖ਼ਿਲਾਫ਼ ਝੂਠੇ ਇਲਜ਼ਾਮ ਅਤੇ ਕਿਰਦਾਰਕੁਸ਼ੀ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤ ਵਿੱਚ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।