ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ 4 ਲੱਖ ਰੁਪਏ ਦਾ ਚੈੱਕ

51

‎ਫਿਰੋਜ਼ਪੁਰ 6 ਸਤੰਬਰ 2025 Aj Di Awaaj

Punjab Desk : ਜ਼ਿਲ੍ਹੇ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ| ਪਾਣੀ ਵਿੱਚ ਡੁੱਬਣ ਕਾਰਨ ਅਚਾਨਕ ਹੋਇ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਆਰਥਿਕ ਮਦਦ ਵਜੋਂ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ|
‎ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੱਲਾਂਵਾਲਾ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਜੋ ਕਿ ਆਪਣੀ ਪਤਨੀ ਲਈ ਮੈਡੀਕਲ ਕੈਂਪ ਵਿੱਚੋਂ ਦਵਾਈ ਲੈਣ ਲਈ ਘਰੋਂ ਨਿਕਲੇ ਸਨ, ਪਰ ਸੜਕ ਉੱਤੇ ਪਾਣੀ ਦਾ ਬਹਾਵ ਤੇਜ਼ ਹੋਣ ਕਾਰਨ ਉਹਨਾਂ ਦਾ ਪੈਰ ਫਿਸਲ ਗਿਆ ਅਤੇ ਪਾਣੀ ਵਿੱਚ ਡੁੱਬ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ ਸੀ| ਉਹਨਾਂ ਕਿਹਾ ਕਿ ਹਾਲਾਕੀ ਪਰਿਵਾਰ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ, ਪਰ ਪਰਿਵਾਰ ਦੀ ਆਰਥਿਕ ਮਦਦ ਲਈ ਉਹਨਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿੱਚ ਉਹ ਉਹਨਾਂ ਦੇ ਨਾਲ ਖੜੇ ਹਨ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ  ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।