ਡੀ.ਐੱਫ਼.ਐੱਸ.ਸੀ. ਵੱਲੋਂ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
ਗੁਰਦਾਸਪੁਰ, 17 ਮਾਰਚ 2025 Aj Di Awaaj
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡੀਪੂਆਂ ਵਿੱਚ ਜਾਣ। ਉਨ੍ਹਾਂ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਲਾਭਪਾਤਰੀ 31 ਮਾਰਚ 2025 ਤੱਕ ਆਪਣੀ ਕੇ.ਵਾਈ.ਸੀ. ਕਰਵਾਉਣ ਤੋਂ ਰਹਿ ਜਾਂਦਾ ਹੈ ਤਾਂ ਮਿਤੀ 1 ਅਪ੍ਰੈਲ 2025 ਤੋਂ ਬਾਅਦ ਵਿਭਾਗ ਵੱਲੋਂ ਇਹਨਾਂ ਲਾਭਪਾਤਰੀਆਂ ਨੂੰ ਰਾਸ਼ਨ ਜਾਰੀ ਕਰਨ ‘ਤੇ ਰੋਕ ਲਗਾਈ ਜਾ ਸਕਦੀ ਹੈ ਜਾਂ ਰਾਸ਼ਨ ਕਾਰਡ ਰੱਦ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ “ਵਨ ਨੇਸ਼ਨ ਵਨ ਕਾਰਡ” ਸਕੀਮ ਤਹਿਤ ਈ-ਕੇ.ਵਾਈ.ਸੀ. ਦਾ ਕੰਮ ਕਿਸੇ ਵੀ ਰਾਸ਼ਨ ਡੀਪੂ ਹੋਲਡਰ ਪਾਸੋਂ ਕਰਵਾ ਸਕਦੇ ਹਨ।
