ਚੌਥੇ ਮੰਗਲਵਾਰ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

9

September 24,2026 Aj Di Awaaj

Punjab Desk: 21 ਮੰਗਲਵਾਰ ਭਜਨ ਸੰਧਿਆ ਸੰਕਲਪ’ ਤਹਿਤ ਚੌਥੇ ਮੰਗਲਵਾਰ ਪਿੰਡ ਪੱਤੀ ਲਾਹੀਆਂ ਵਿਖੇ ਸੰਗਤ ਵੱਲੋਂ ਮਿਲ ਕੇ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤ ਨੇ ਸ਼ਰਧਾ ਨਾਲ ਸ੍ਰੀ ਹਨੂਮਾਨ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ।

ਇਸ ਮੌਕੇ ਹਰ ਪਰਿਵਾਰ ਲਈ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਸੰਗਤ ਨੇ ਬਜਰੰਗਬਲੀ ਮਹਾਰਾਜ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਰਪਾ ਹਮੇਸ਼ਾ ਸਾਰੇ ਪਰਿਵਾਰਾਂ ’ਤੇ ਬਣੀ ਰਹੇ।

ਧਾਰਮਿਕ ਸਮਾਗਮ ਦੌਰਾਨ ਸੰਗਤ ਵਿੱਚ ਸ਼ਰਧਾ ਅਤੇ ਭਗਤੀ ਦਾ ਮਾਹੌਲ ਬਣਿਆ ਰਿਹਾ।