ਦਿੱਲੀ ਧਮਾਕੇ ਤੋਂ ਬਾਅਦ ਚੰਡੀਗੜ੍ਹ ‘ਚ ਰੈੱਡ ਅਲਰਟ ਜਾਰੀ

84

ਚੰਡੀਗੜ੍ਹ 11 Nov 2025 AJ DI Awaaj

Chandigarh Desk : ਦਿੱਲੀ ਵਿੱਚ ਧਮਾਕੇ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ 43 ਬੱਸ ਅੱਡੇ ‘ਤੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ।

ਪੁਲਿਸ ਵੱਲੋਂ ਖ਼ਾਸ ਤੌਰ ‘ਤੇ ਪੁਲਵਾਮਾ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੀਆਂ ਬੱਸਾਂ ਦੀ ਵਿਸਥਾਰਪੂਰਵਕ ਤਲਾਸ਼ੀ ਲਈ ਜਾ ਰਹੀ ਹੈ। ਯਾਤਰੀਆਂ ਦੇ ਬੈਗ ਚੈਕ ਕੀਤੇ ਜਾ ਰਹੇ ਹਨ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਨੇ ਦਿੱਲੀ ਧਮਾਕੇ ਤੋਂ ਬਾਅਦ ਪ੍ਰਾਪਤ ਇਨਪੁੱਟਾਂ ਦੇ ਆਧਾਰ ‘ਤੇ ਕਈ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਹੈ।