ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਰਨਾਲਾ ਵਿਚ ਰਜਿਸਟ੍ਰੇਸ਼ਨ ਕੈਂਪ

53

ਬਰਨਾਲਾ, 25 ਸਤੰਬਰ 2025 AJ DI Awaaj
Punjab Desk : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਰਨਾਲਾ ਵਿਚ ਅੱਜ 5 ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਾਏ ਗਏ ਅਤੇ ਭਲਕੇ 26 ਸਤੰਬਰ ਨੂੰ 10 ਥਾਵਾਂ ‘ਤੇ ਕੈਂਪ ਲਾਏ ਜਾਣਗੇ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਅੱਜ ਬਰਨਾਲਾ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ। ਓਨ੍ਹਾਂ ਦੱਸਿਆ ਕਿ ਅੱਜ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿੱਚ ਕੈਂਪ ਲਾਏ ਗਏ ਹਨ।
ਓਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੈਂਪ ਦਾ ਦੌਰਾ ਕੀਤਾ ਅਤੇ ਰਜਿਸਟ੍ਰੇਸ਼ਨ ਕਰਾਉਣ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਰਜਿਸਟ੍ਰੇਸ਼ਨ ਸਲਿਪ ਵੀ ਦਿੱਤੇ ਗਏ।
ਓਨ੍ਹਾਂ ਦੱਸਿਆ ਕਿ ਭਲਕੇ 26 ਸਤੰਬਰ ਨੂੰ 10 ਥਾਵਾਂ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਹੰਢਿਆਇਆ, ਦਫ਼ਤਰ ਨਗਰ ਪੰਚਾਇਤ ਹੰਢਿਆਇਆ, ਗੁਰਦੁਆਰਾ ਸ੍ਰੀ ਰਵਿਦਾਸ ਜੀ ਨਵੀਂ ਬਸਤੀ ਧਨੌਲਾ, ਗੁਰਦੁਆਰਾ ਰਾਮਸਰ ਸਾਹਿਬ ਮੇਨ ਬਾਜ਼ਾਰ ਧਨੌਲਾ, ਸਰਕਾਰੀ ਆਈ.ਟੀ.ਆਈ. (ਲੜਕੇ) ਬਰਨਾਲਾ ਵਿੱਚ ਕੈਂਪ ਲਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤਕ ਹੈ।
ਓਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪੁੱਜ ਕੇ ਰਜਿਸਟ੍ਰੇਸ਼ਨ ਕਰਵਾਉਣ।