ਪ੍ਰਾਈਵੇਟ ਸਕੂਲਾਂ ਦੇ ਪ੍ਰੀ – ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ

40

ਬਰਨਾਲਾ, 3 ਜਨਵਰੀ 2025: Aj Di Awaaj

ਪੰਜਾਬ ਸਰਕਾਰ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ. ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਜ਼ਿਲ੍ਹਾ ਬਰਨਾਲਾ ਨਾਲ ਤਾਲਮੇਲ ਕਰ ਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।