ਅਕਾਦਮਿਕ ਲਾਭ ਲਈ ਪੀ.ਐਮ. ਇੰਟਰਨਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ

12
ਜਲੰਧਰ, 24 ਅਕਤੂਬਰ 2026 AJ DI Awaaj
Punjab Desk   : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਢੁੱਕਵੇਂ ਅਕਾਦਮਿਕ ਲਾਭ ਲਈ ਵਿਦਿਆਰਥੀਆਂ ਦੀ ਪੀ.ਐਮ. ਇੰਟਰਨਸ਼ਿਪ ਸਕੀਮ ਤਹਿਤ ਰਜਿਸਟ੍ਰੇਸ਼ਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਲਈ ਉਮਰ ਸੀਮਾ 18 ਤੋਂ 25 ਸਾਲ, ਕੋਈ ਪਰਿਵਾਰਕ ਮੈਂਬਰ ਰੈਗੂਲਰ/ਪੱਕੀ ਸਰਕਾਰੀ ਸਰਵਿਸ ਨਾ ਕਰਦਾ ਹੋਵੇ, ਪ੍ਰਾਰਥੀ ਨੇ ਦਸਵੀਂ/ ਬਾਰਵੀਂ/ਆਈ.ਟੀ.ਆਈ./ਪੋਲੀਟੈਕਨਿਕ/ਡਿਪਲੋਮਾ/ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਕੀਤੀ ਹੋਵੇ। ਇਸ ਤੋਂ ਇਲਾਵਾ ਆਨਲਾਈਨ/ਡਿਸਟੈਂਸ ਲਰਨਰਸ ਅਤੇ ਕੋਰਸ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸਲਾਨਾ ਆਮਦਨ 12 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਵੈੱਬਸਾਈਟ pminternship.mca.gov.in ’ਤੇ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ ਜਾਂ ਹੈਲਪਲਾਈਨ ਨੰ. 1800116090 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵੱਧ ਤੋਂ ਵੱਧ 03 ਇੰਟਰਨਸ਼ਿਪ ਦੇ ਮੌਕਿਆਂ ਦੇ ਸਨਮੁੱਖ ਅਪਲਾਈ ਕਰ ਸਕਦਾ ਹੈ। ਬਿਨੇਕਾਰ ਨੂੰ 12 ਮਹੀਨਿਆਂ ਲਈ ਰੁਪਏ 9000 ਪ੍ਰਤੀ ਮਹੀਨਾ ਇੰਟਰਨਸ਼ਿਪ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਯਕਮੁਸ਼ਤ 6000 ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਹੈਲਪਲਾਈਨ ਨੰ. 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।