ਹਾਈਕੋਰਟ ਤੋਂ CM ਮਾਨ ਨੂੰ ਰਾਹਤ, ਫਰਾਂਸ ਜਾਣ ਦੀ ਮਿਲੀ ਮਨਜ਼ੂਰੀ

15

Chandigarh 16 Oct 2026 AJ DI Awaaj

Chandigarh Desk :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਦੌਰੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਫਰਾਂਸ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।

ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੇ ਵਿਦੇਸ਼ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਦਾਲਤ ਦਾ ਰੁਖ਼ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਇਜਾਜ਼ਤ ਦੇ ਦਿੱਤੀ। ਅਦਾਲਤ ਦੇ ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਲਈ ਅਹਿਮ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।