ਪੰਜਾਬ 25 Sep 2025 AJ DI Awaaj
Punjab Desk : ਪੰਜਾਬ ਵਿੱਚ ਹਾਲੀਆ ਹੜ੍ਹਾਂ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀ ਫ਼ਸਲ ਪਾਣੀ ‘ਚ ਡੁੱਬਣ ਕਾਰਨ ਨਸ਼ਟ ਹੋ ਚੁੱਕੀ ਹੈ। ਇਸ ਕਾਰਨ ਕਿਸਾਨਾਂ ਕੋਲ ਰਵੀ ਮੌਸਮ ਲਈ ਨਵੀਂ ਬਿਜਾਈ ਕਰਨ ਦੇ ਸਾਧਨ ਨਹੀਂ ਰਹੇ। ਹੜ੍ਹ ਦੀ ਇਸ ਗੰਭੀਰ ਸਥਿਤੀ ਨੂੰ ਵੇਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣੀ ਅਗਲੀ ਫ਼ਸਲ ਦੀ ਬਿਜਾਈ ਕਰ ਸਕਣ।
