ਘੜਕਾ ਦੇ ਹੜ੍ਹ ਪੀੜਤਾਂ ਨੂੰ ਰਾਹਤ, ਸਰਕਾਰ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ

64

ਖਡੂਰ ਸਾਹਿਬ, 29 ਅਗਸਤ 2025 AJ DI Awaaj

ਹਲਕਾ ਖਡੂਰ ਸਾਹਿਬ ਤੋਂ ਵਿਧਾਇਕ  ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਘੜਕਾ ਵਿਖੇ ਹਾਲ ਹੀ ਵਿੱਚ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਸਹਾਇਤਾ ਪ੍ਰਦਾਨ ਕੀਤੀ ਹੈ।

ਵਿਧਾਇਕ ਲਾਲਪੁਰਾ  ਅਤੇ ਸਮੂਹ ਟੀਮ ਵੱਲੋਂ ਪੀੜਤ ਪਰਿਵਾਰਾਂ ਵਾਸਤੇ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਵੀ ਦਿੱਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਰਾਹਤ ਮਿਲੀ ਹੈ।

ਪੰਜਾਬ ਅਤੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਨਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਖਡੂਰ ਸਾਹਿਬ ਹਲਕੇ ਦੇ ਕਈ ਪਿੰਡਾਂ ਨੂੰ ਦਰਿਆਈ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਇਸ ਹਾਲਾਤ ਵਿੱਚ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡਾਂ ਵਿੱਚ ਪਹੁੰਚ ਕੇ ਪੀੜਤ ਕਿਸਾਨਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਪ ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਰਾਸ਼ਨ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਘੜਕਾ ਵਿੱਚ ਪਹੁੰਚਾ ਕੇ ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।

ਵਿਧਾਇਕ ਲਾਲਪੁਰਾ ਨੇ ਕਿਹਾ, “ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਆਪ ਪਾਰਟੀ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।” ਇਸ ਮੌਕੇ ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਆਪ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।
ਆਪ ਪਾਰਟੀ ਦੇ ਆਗੂਆਂ ਨੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।

ਇਸ ਸਮੇਂ ਉਨਾਂ ਦੇ ਨਾਲ ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਗੁਰਦੇਵ ਸਿੰਘ  ਲਾਖਣਾ, ਮੈਡਮ ਅੰਜੂ ਵਰਮਾ, ਰੁਪਿੰਦਰ ਕੌਰ ਸੰਧੂ, ਚੇਅਰਮੈਨ ਬਰਿੰਦਰ ਕੁਮਾਰ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਿੰਦਰ ਸਿੰਘ ਐਮੀ, ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਹਾਜ਼ਰ ਸੀ।