ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।
ਬਟਾਲਾ, 3 ਜਨਵਰੀ 2025: Aj Di Awaaj
ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਅੱਜ ਬਟਾਲਾ ਕਲੱਬ ਵਿਖੇ ਮੀਟਿੰਗ ਹੋਈ। ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਉਨਾਂ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ‘ਚ ਹਿੱਸਾ ਲਿਆ ਜਾਵੇਗਾ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਉਨਾਂ ਅੱਗੇ ਦੱਸਿਆ ਕਿ ਅਗਲੀ ਮੀਟਿੰਗ 9 ਜਨਵਰੀ ਨੂੰ ਇਥੇ ਬਟਾਲਾ ਕਲੱਬ ਵਿਖੇ ਹੋਵੇਗੀ, ਜਿਸ ਵਿੱਚ ਰਿਹਰਸਲਾਂ ਸਬੰਧ ਮਿਤੀਆਂ ਨਿਸ਼ਚਿਤ ਕੀਤੀਆਂ ਜਾਣਗੀਆਂ।
ਇਸ ਮੌਕੇ ਚਰਨਜੀਤ ਕੋਰ ਸੁਪਰਡੈਂਟ, ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਲੈਕਚਰਾਰ ਹਰਪ੍ਰੀਤ ਸਿੰਘ, ਸੁਖਦੇਵ ਸਿੰਘ ਤੇ ਲਖਬੀਰ ਸਿੰਘ ਕਲਰਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ।
