ਹੁਸ਼ਿਆਰਪੁਰ, 6 ਜਨਵਰੀ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਅੱਜ ਪੁਲਿਸ ਲਾਈਨ ਸਥਿਤ ਕਾਨਫਰੰਸ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਗੰਭੀਰਤਾ, ਤਾਲਮੇਲ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਤਿਉਹਾਰ ਨੂੰ ਸ਼ਰਧਾ, ਉਤਸ਼ਾਹ ਸਨਮਾਨ ਨਾਲ ਮਨਾਇਆ ਜਾ ਸਕੇ।
ਡਿਪਟੀ ਕਮਿਸ਼ਨ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪੁਲਿਸ ਲਾਈਨ ਗਰਾਊਂਂਡ, ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ‘ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬੱਧਤਾ, ਅਸਥਾਈ ਪਖ਼ਾਨਿਆਂ ਦਾ ਪ੍ਰਬੰਧ ਅਤੇ ਸਿਹਤ ਵਿਭਾਗ ਵੱਲੋਂ ਮੈਡੀਕਲ ਟੀਮ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਮਾਰਚ ਪਾਸਟ ਦੀ ਤਿਆਰੀ ਲਈ ਪੁਲਿਸ ਟੁਕੜੀਆਂ ਨੂੰ ਨਿਯਮਿਤ ਅਭਿਆਸ ਕਰਨ ਦੇ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਸਮਾਗਮ ਦੇ ਦੌਰਾਨ ਸਕੂਲੀ ਬੱਚਿਆਂ ਵੱਲੋਂ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਲਈ ਹੁਣ ਤੋਂ ਹੀ ਸਕੂਲਾਂ ਦੀ ਚੋਣ ਕਰ ਲਈ ਜਾਵੇ, ਤਾਂ ਜੋ ਪ੍ਰੋਗਰਾਮਾਂ ਦੀ ਗੁਣਵੱਤਾ ਅਤੇ ਸਮੇਂ ਦਾ ਪ੍ਰਬੰਧਨ ਬਣਿਆ ਰਹੇ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਂਕੀਆਂ, ਬੈਂਡ, ਬੈਰੀਕੇਡਿੰਗ, ਪੰਡਾਲ ਦੀ ਸਜਾਵਟ, ਰਿਹਰਸਲ, ਪੁਰਸਕਾਰਾਂ ਅਤੇ ਸਰਟੀਫਿਕੇਟਾਂ ਦੀ ਵੰਡ ਸਮੇਤ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ ਤਾਂ ਜੋ ਸਮਾਗਮ ਯਾਦਗਾਰੀ ਹੋ ਸਕੇ।
ਇਸ ਮੌਕੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧ ਸਭ ਤੋਂ ਵੱਧ ਤਰਜੀਹ ‘ਤੇ ਹੋਣਗੇ। ਇਸ ਲਈ ਲੋੜੀਂਦੀ ਪੁਲਿਸ ਫੋਰਸ ਦੀ ਤਾਇਨਾਤੀ, ਸੁਚਾਰੂ ਆਵਾਜਾਈ ਪ੍ਰਬੰਧਨ, ਡਾਇਵਰਸ਼ਨ ਯੋਜਨਾ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਹੋਵੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ














