ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਲੈਣ ਲਈ ਦਰਖਾਸਤਾਂ ਦੀ ਮੰਗ

21

ਮਾਨਸਾ, 30 ਸਤੰਬਰ 2025 AJ DI Awaaj

 Punjab Desk : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ IAS ਨੇ ਦੱਸਿਆ ਕਿ ਡਾਇਰੈਕਟਰ ਇੰਡਸਟਰੀਜ਼ ਅਤੇ ਕਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਐਕਟ 2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਵੇਚਣ ਲਈ ਲਾਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ।

          ਉਨ੍ਹਾਂ ਕਿਹਾ ਕਿ ਆਰਜ਼ੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ 30 ਸਤੰਬਰ 2025 ਤੋਂ 06 ਅਕਤੂਬਰ 2025 ਸ਼ਾਮ 05 ਵਜੇ ਤੱਕ ਹਦਾਇਤਾਂ ਅਨੁਸਾਰ ਲੋੜੀਂਦੀ ਫੀਸ ਨਿਰਧਾਰਤ ਰੇਸ਼ੋ (60:40) ਵਿਚ ਭਰ ਕੇ ਆਪਦੀ ਦਰਖਾਸਤ ਚਲਾਣ ਦੀ ਕਾਪੀ ਅਤੇ ਸਵੈ ਘੋਸ਼ਣਾ ਸਮੇਤ ਸਬੰਧਤ ਸੇਵਾ ਕੇਂਦਰਾਂ ਰਾਹੀਂ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਪੇਸ਼ ਕਰ ਸਕਦੇ ਹਨ।

          ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਰਜ਼ੀ ਲਾਇਸੰਸ ਪ੍ਰਾਪਤ ਕਰਨ ਲਈ ਨਿਰਧਾਰਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ ਜ਼ਿਲ੍ਹਾ ਮੈਜਿਸਟਰੇਟ, ਮਾਨਸਾ ਦੇ ਦਫ਼ਤਰ ਵਿਖੇ 13 ਅਕਤੂਬਰ, 2025 ਨੂੰ ਬਾਅਦ ਦੁਪਹਿਰ 3:00 ਵਜੇ ਡਰਾਅ ਆਫ ਲਾਟਸ ਰਾਹੀਂ ਇਹ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ।